ਕਿਸੇ ਅਣਪਛਾਤੇ ਵਿਅਕਤੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਟਸਐਪ ‘ਤੇ ਕਾਲ ਕਰਕੇ ਧਮਕੀ ਦਿੱਤੀ ਹੈ। ਬਦਮਾਸ਼ਾਂ ਨੇ ਬਿੱਟੂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਬੰਬ ਨਾਲ ਉਡਾ ਦੇਵੇਗਾ। ਮੁਲਜ਼ਮ ਨੇ ਆਪਣੇ ਆਪ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਹਮਾਇਤੀ ਦੱਸਿਆ ਹੈ। ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਜ਼ੈੱਡ ਪਲੱਸ ਸੁਰੱਖਿਆ ਏਜੰਸੀ ਨੂੰ ਇਸ ਦੀ ਸੂਚਨਾ ਦਿੱਤੀ। ਦੱਸ ਦੇਈਏ ਕਿ ਬਿੱਟੂ ਫਿਲਹਾਲ ਰਾਏਪੁਰ ‘ਚ ਸੈਸ਼ਨ ‘ਚ ਰੁੱਝੇ ਹੋਏ ਹਨ। ਇਹ ਧਮਕੀ ਉਨ੍ਹਾਂ ਨੂੰ ਐਤਵਾਰ ਦੁਪਹਿਰ ਕਰੀਬ 12 ਵਜੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਦਿੱਤੀ ਗਈ ਹੈ। ਇਸ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਕੋਲ ਪੁੱਜ ਗਈ ਹੈ। ਪੁਲਿਸ ਨੰਬਰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਿੱਟੂ ਦੇ PA ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੋਬਾਈਲ ਫੋਨ ਦੇ ਨਾਲ ਲੈਂਡਲਾਈਨ ਨੰਬਰ ’ਤੇ ਫੋਨ ਕਰਕੇ ਧਮਕੀਆਂ ਦੇ ਰਿਹਾ ਹੈ।