ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਮਾਨ ਕੋਰੋਨਾ ਪੌਜੇਟਿਵ ਪਾਏ ਗਏ ਹਨ। 26 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਮਾਨ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਰੋਡ ਸ਼ੋਅ ਵੀ ਕੱਢਿਆ ਸੀ। ਜਿਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਜਿਸ ਮਗਰੋਂ ਤੁਰੰਤ ਉਨ੍ਹਾਂ ਨੂੰ ਘਰ ਵਾਪਸ ਲੈ ਜਾਇਆ ਗਿਆ ਸੀ। ਹੁਣ ਡਾਕਟਰੀ ਜਾਂਚ ‘ਚ ਉਹ ਕੋਰੋਨਾ ਪੌਜੇਟਿਵ ਨਿਕਲੇ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਮਾਨ ਨੂੰ ਉਨ੍ਹਾਂ ਦੇ ਘਰ ਵਿਚ ਏਕਾਂਤਵਾਸ ਕਰ ਦਿੱਤਾ ਗਿਆ ਹੈ।
ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022
ਸਾਂਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ, “ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।”