ਵੀਰਵਾਰ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਤੇ ਅਦਾਕਾਰ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਣੀ ਚਾਹੀਦੀ ਹੈ।
ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਅੱਜ ਸਿੱਧੂ ਦੇ ਕਤਲ ਦੇ 459 ਦਿਨ ਪੂਰੇ ਹੋਣ ‘ਤੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸੁਰੱਖਿਆ ਦੇਣਾ ਬੇਸ਼ੱਕ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ ਪਰ ਗੈਂਗਸਟਰਾਂ ਨੂੰ ਹੀਰੋ ਵਜੋਂ ਪੇਸ਼ ਕਰਨਾ ਕਿਸੇ ਤਰ੍ਹਾਂ ਆਮ ਲੋਕਾਂ ਨੂੰ ਨੀਵਾਂ ਦਿਖਾਉਣ ਦੇ ਬਰਾਬਰ ਹੈ। ਇਸ ਤੋਂ ਕੀ ਸਾਬਿਤ ਹੁੰਦਾ ਹੈ ਕਿ ਗੈਂਗਸਟਰ ਐਨਕਾਂ ਲਗਾਉਂਦੇ ਹਨ ਨਾ ਕਿ ਹੱਥਕੜੀਆਂ। ਉਨ੍ਹਾਂ ਨੇ ਇੱਕ ਵਾਰ ਫਿਰ ਸਿੱਧੂ ਮੂਸੇ ਵਾਲਾ ਲਈ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਹ ਪੋਸਟ ਪਾਈ।