ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਵੀਰਵਾਰ ਨੂੰ ਵੱਡਾ ਫੇਰਬਦਲ ਹੋਇਆ ਹੈ। ਮਹਿੰਦਰ ਸਿੰਘ ਧੋਨੀ ਨੇ ਚੇਨਈ ਸੁਪਰ ਕਿੰਗਜ਼ (CSK) ਦੀ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਕਮਾਨ ਸੌਂਪੀ ਗਈ ਹੈ। ਧੋਨੀ ਇੱਕ ਖਿਡਾਰੀ ਦੇ ਤੌਰ ‘ਤੇ ਟੀਮ ਨਾਲ ਖੇਡਣਾ ਜਾਰੀ ਰੱਖੇਗਾ।
📑 Official Statement 📑#WhistlePodu #Yellove 💛🦁 @msdhoni @imjadeja
— Chennai Super Kings (@ChennaiIPL) March 24, 2022
CSK ਨੇ ਇੱਕ ਬਿਆਨ ‘ਚ ਕਿਹਾ, ”ਮਹਿੰਦਰ ਸਿੰਘ ਧੋਨੀ ਨੇ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਕਿਸੇ ਹੋਰ ਖਿਡਾਰੀ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਰਵਿੰਦਰ ਜਡੇਜਾ ਨੂੰ ਟੀਮ ਦੀ ਅਗਵਾਈ ਕਰਨ ਲਈ ਚੁਣਿਆ ਹੈ। ਜਡੇਜਾ 2012 ਤੋਂ ਚੇਨਈ ਸੁਪਰ ਕਿੰਗਜ਼ ਦਾ ਅਨਿੱਖੜਵਾਂ ਹਿੱਸਾ ਰਿਹਾ ਹੈ ਅਤੇ ਸੀਐਸਕੇ ਦੀ ਅਗਵਾਈ ਕਰਨ ਵਾਲਾ ਸਿਰਫ਼ ਤੀਜਾ ਖਿਡਾਰੀ ਹੋਵੇਗਾ।”