[gtranslate]

ਕੈਨੇਡਾ ‘ਚ ਪੰਜਾਬਣ ਕੁੜੀ ਦਾ ਹੋਇਆ ਕਤਲ, ਤਿੰਨ ਮਹੀਨੇ ਪਹਿਲਾਂ ਹੀ ਹੋਈ ਸੀ PR

murder of a kapurthala girl in canada

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਦੇ ਕਲੋਨਾ ਸ਼ਹਿਰ ‘ਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਕਪੂਰਥਲੇ ਜ਼ਿਲ੍ਹੇ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ 24 ਸਾਲਾ ਹਰਮਨਦੀਪ ਕੌਰ ਨਾਂ ਦੀ ਮੁਟਿਆਰ ਉੱਤੇ ਇੱਕ ਅੰਗਰੇਜ਼ ਨੇ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਲੜਕੀ ਤਿੰਨ ਸਾਲ ਪਹਿਲਾਂ ਸੱਟਡੀ ਵੀਜ਼ੇ ‘ਤੇ ਕੈਨੇਡਾ ਗਈ ਸੀ, ਜਿਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ।

ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਇਕ ਕੰਪਨੀ ਵਿੱਚ ਸਕਿਓਰਿਟੀ ਗਾਰਡ ਦੀ ਨੌਕਰੀ ਮਿਲ ਗਈ ਸੀ। ਹਰਮਨਦੀਪ ਸ਼ਨੀਵਾਰ ਨੂੰ ਆਪਣੀ ਡਿਊਟੀ ‘ਤੇ ਸੀ। ਸ਼ਨੀਵਾਰ ਨੂੰ ਨੌਕਰੀ ਦੌਰਾਨ ਇੱਕ ਬਦਮਾਸ਼ ਅੰਗਰੇਜ਼ ਆਇਆ, ਜਿਸ ਨੇ ਉਸ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ । ਅਚਾਨਕ ਹੋਏ ਹਮਲੇ ‘ਚ ਹਰਮਨਦੀਪ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ । ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਕੋਨਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਬਾਰੇ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰ ਸਲਿੰਦਰ ਸਿੰਘ ਨੇ ਦੱਸਿਆ ਕਿ ਹਰਮਨਦੀਪ ਕੌਰ ਨੇ 2-3 ਮਹੀਨੇ ਪਹਿਲਾਂ ਹੀ ਕੈਨੇਡਾ ਦੀ PR ਮਿਲੀ ਸੀ। 4 ਮਾਰਚ ਨੂੰ ਉਸ ਦੇ ਪਿਤਾ ਪਲਜੀਤ ਸਿੰਘ ਤੇ ਮਾਤਾ ਦੋਵੇਂ ਮਿਲਣ ਕੈਨੇਡਾ ਜਾ ਰਹੇ ਸਨ ਪਰ ਮੰਗਲਵਾਰ ਨੂੰ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਦੋਵੇਂ ਮਾਤਾ-ਪਿਤਾ ਕੈਨੇਡਾ ਲਈ ਰਵਾਨਾ ਹੋ ਗਏ ।

Leave a Reply

Your email address will not be published. Required fields are marked *