ਪੰਜਾਬ ਦੇ ਮਸ਼ਹੂਰ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਸੰਗਰੂਰ ਵਿੱਚ ਗੁਰਚੇਤ ਚਿੱਤਰਕਾਰ ਦੇ 84 ਸਾਲਾਂ ਸਹੁਰੇ ਛੱਜਾ ਸਿੰਘ ਦਾ ਉਨ੍ਹਾਂ ਦੇ ਹੀ ਨੌਕਰ ਵੱਲੋਂ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਘਟਨਾ ਸੰਗਰੂਰ ਦੇ ਪ੍ਰੀਤ ਨਗਰ ‘ਚ ਵਾਪਰੀ ਹੈ।