ਮਿਆਂਮਾਰ ਦੀ ਇੱਕ ਅਦਾਲਤ ਨੇ ਨਾਗਰਿਕ ਨੇਤਾ ਆਂਗ ਸਾਨ ਸੂ ਕੀ ਨੂੰ ਫੌਜ ਦੇ ਖਿਲਾਫ ਅਸਹਿਮਤੀ ਭੜਕਾਉਣ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮੰਗਲਵਾਰ ਨੂੰ ਫੈਸਲਾ ਸੁਣਾਉਣਾ ਸੀ। ਪਰ ਅਦਾਲਤੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਕਿਉਂਕਿ ਇੱਕ ਵਾਧੂ ਗਵਾਹ ਨੂੰ ਗਵਾਹੀ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ।
ਨੋਬਲ ਪੁਰਸਕਾਰ ਜੇਤੂ 76 ਸਾਲਾ ਆਂਗ ਸਾਨ ਸੂ ਕੀ ‘ਤੇ ਵੀ ਭ੍ਰਿਸ਼ਟਾਚਾਰ ਸਮੇਤ ਕਈ ਹੋਰ ਦੋਸ਼ਾਂ ਤਹਿਤ ਮੁਕੱਦਮੇ ਚੱਲ ਰਹੇ ਹਨ। ਅੱਜ ਉਸ ਨੂੰ ਫੌਜ ਵਿਰੁੱਧ ਅਸਹਿਮਤੀ ਭੜਕਾਉਣ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ ਸਜ਼ਾ ਸੁਣਾਈ ਗਈ ਹੈ।