[gtranslate]

ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ 7 ਸਾਲ ਬਾਅਦ ਅਦਾਲਤ ਨੇ ਸੁਣਾਇਆ ਫੈਸਲਾ, 22 ਮੁਲਜ਼ਮਾਂ ਨੂੰ ਮਿਲੀ ਇਹ ਸਜ਼ਾ

nabha jail break case accused convicted

ਨਾਭਾ ਜੇਲ੍ਹ ਬ੍ਰੇਕ ਦੇ 7 ਸਾਲਾਂ ਬਾਅਦ ਵੀਰਵਾਰ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਸਮੇਤ 22 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਜਦਕਿ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਦੀ ਅਦਾਲਤ ਨੇ ਦਿੱਤਾ ਹੈ। ਇਸ ਮਾਮਲੇ ‘ਚ 18 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਦੋ ਦੋਸ਼ੀਆਂ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਦੋ ਦੋਸ਼ੀਆਂ ਨੂੰ 3 ਅਤੇ 5 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਉੱਥੇ ਹੀ ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਨਾਲ ਸਹਿਮਤ ਨਹੀਂ ਹਨ ਕਿਉਂਕਿ ਵਿਰੋਧੀ ਧਿਰ ਕਾਗਜ਼ ‘ਤੇ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਸਾਡੇ ਕੋਲ 30 ਦਿਨਾਂ ਦਾ ਸਮਾਂ ਹੈ ਅਤੇ ਅਸੀਂ ਹਾਈ ਕੋਰਟ ਜਾਵਾਂਗੇ। ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਨਾਭਾ ਦੀ ਅਧਿਕਤਮ ਸੁਰੱਖਿਆ ਵਾਲੀ ਜੇਲ੍ਹ ਦੇ ਗੇਟ ਤੋਂ ਵਾਹਨਾਂ ਵਿੱਚ ਆਏ ਕੁਝ ਅਪਰਾਧੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਅਤੇ ਜੇਲ੍ਹ ‘ਚ ਬੰਦ ਕੈਦੀਆਂ ਨੂੰ ਛੁਡਾ ਕੇ ਬਦਮਾਸ਼ ਫਰਾਰ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਅਤੇ ਇਹ ਮਾਮਲਾ ਲਗਭਗ ਸੱਤ ਸਾਲਾਂ ਤੱਕ ਅਦਾਲਤ ਵਿੱਚ ਰਿਹਾ। ਨਵੰਬਰ 2016 ਵਿੱਚ ਪੁਲਿਸ ਨੇ ਨਾਭਾ ਦੇ ਕੋਤਵਾਲੀ ਥਾਣੇ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

 

Leave a Reply

Your email address will not be published. Required fields are marked *