ਪੰਜਾਬ ‘ਚ ਆਮ ਆਦਮੀ ਕਲੀਨਿਕ ਦਾ ਨਾਮ ਜਲਦੀ ਹੀ ਬਦਲਿਆ ਜਾਵੇਗਾ। ਨਵੇਂ ਨਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਾਲੇ ਲਗਭਗ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸੂਬੇ ਵਿੱਚ 390 ਦੇ ਕਰੀਬ ਆਮ ਆਦਮੀ ਕਲੀਨਿਕਾਂ ਨੂੰ ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਨਾਂ ਦਿੱਤਾ ਜਾਵੇਗਾ।
ਵੱਡੀ ਗੱਲ ਇਹ ਹੈ ਕਿ ਇਨ੍ਹਾਂ 390 ਆਮ ਆਦਮੀ ਕਲੀਨਿਕਾਂ ਦੇ ਬੋਰਡਾਂ ਜਾਂ ਬੈਨਰਾਂ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਚਿਹਰਾ ਨਜ਼ਰ ਨਹੀਂ ਆਵੇਗਾ। ਪਿਛਲੇ ਢਾਈ ਸਾਲਾਂ ਤੋਂ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਫੰਡਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਵਿਵਾਦ ਚੱਲ ਰਿਹਾ ਹੈ। ਹੁਣ ਇਸ ਦੇ ਖਤਮ ਹੋਣ ਦੀ ਉਮੀਦ ਹੈ। ਹਾਲਾਂਕਿ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਤੌਰ ‘ਤੇ ਜਾਂ ਲੋਕਾਂ ਦੇ ਸਹਿਯੋਗ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇ ਨਹੀਂ ਜਾਣਗੇ।