ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦੋਸ਼ੀ ਨੂੰ 110 ਦਿਨ ਜੇਲ ਵਿਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ। ਨਰਾਇਣ ਸਿੰਘ ਚੌੜਾ ਨੇ 4 ਦਸੰਬਰ 2024 ਨੂੰ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਸੀ। ਦੋਸ਼ੀ ਨਰਾਇਣ ਸਿੰਘ ਚੌੜਾ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਅਤੇ ਕੱਟੜਪੰਥੀ ਹੋਣ ਦੇ ਨਾਤੇ ਦਲ ਖਾਲਸਾ ਨਾਲ ਸਬੰਧਤ ਹੈ।
