69ਵਾਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਮੰਗਲਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਆਯੋਜਿਤ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਉਨ੍ਹਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ 2021 ਵਿੱਚ ਸਿਨੇਮਾ ਵਿੱਚ ਉਨ੍ਹਾਂ ਦੇ ਸਰਵੋਤਮ ਯੋਗਦਾਨ ਲਈ ਪੁਰਸਕਾਰ ਜਿੱਤੇ ਹਨ। ਦਿੱਗਜ ਅਦਾਕਾਰਾ ਵਹੀਦਾ ਰਹਿਮਾਨ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੂੰ ‘ਗੰਗੂਬਾਈ ਕਾਠੀਆਵਾੜੀ’ ਲਈ ਸਰਵੋਤਮ ਅਦਾਕਾਰਾ ਅਤੇ ਕ੍ਰਿਤੀ ਸੈਨਨ ਨੂੰ ਫਿਲਮ ‘ਮਿਮੀ’ ਲਈ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ ਹੈ। ਦੱਖਣ ਦੇ ਸੁਪਰਸਟਾਰ ਅੱਲੂ ਅਰਜੁਨ ਨੂੰ ਫਿਲਮ ‘ਪੁਸ਼ਪਾ: ਦਿ ਰਾਈਜ਼’ ਲਈ ਸਰਵੋਤਮ ਅਦਾਕਾਰ ਦਾ ਅਵਾਰਡ ਦਿੱਤਾ ਗਿਆ ਹੈ। ਆਰ. ਮਾਧਵਨ ਦੀ ਫਿਲਮ ਰਾਕੇਟਰੀ: ਦਿ ਨੰਬੀ ਨੂੰ ਸਰਵੋਤਮ ਫੀਚਰ ਫਿਲਮ ਲਈ ਸਨਮਾਨਿਤ ਕੀਤਾ ਗਿਆ। ਨਰਗਿਸ ਦੱਤ ਪੁਰਸਕਾਰ ਦਿ ਕਸ਼ਮੀਰ ਫਾਈਲਜ਼ ਨੂੰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੌਕਡਾਊਨ ਕਾਰਨ ਇਹ ਅਵਾਰਡ ਸਮਾਰੋਹ ਇੱਕ ਸਾਲ ਦੀ ਦੇਰੀ ਨਾਲ ਹੋ ਰਿਹਾ ਹੈ। ਇਸ ਸਾਲ ਇਹ ਪੁਰਸਕਾਰ 2021 ਲਈ ਦਿੱਤਾ ਗਿਆ ਸੀ। ਨੈਸ਼ਨਲ ਅਵਾਰਡ ਦਾ ਐਲਾਨ ਪਿਛਲੇ ਮਹੀਨੇ ਸਤੰਬਰ ‘ਚ ਹੀ ਕੀਤਾ ਗਿਆ ਸੀ।