[gtranslate]

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾ ਨਵਜੋਤ ਕੌਰ ਸਿੱਧੂ ਨੇ ਪ੍ਰਿਅੰਕਾ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

navjot kaur sidhu met priyanka gandhi

ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਰਾਹੁਲ ਗਾਂਧੀ ਨੇ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਦੇ ਨਾਲ-ਨਾਲ ਸ੍ਰੀਨਗਰ ਰੈਲੀ ਦਾ ਸੱਦਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ।

ਖੜਗੇ ਨੂੰ ਮਿਲਣ ਦੇ ਨਾਲ-ਨਾਲ ਨਵਜੋਤ ਕੌਰ ਸਿੱਧੂ ਨੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਵੀ ਮੀਟਿੰਗ ਕੀਤੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ 10 ਜਨਪਥ ਨਵੀਂ ਦਿੱਲੀ ਵਿਖੇ ਉਪਰੋਕਤ ਆਗੂਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ | ਨਵਜੋਤ ਕੌਰ ਦੇ ਇਸ ਦੌਰੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੌਤਮ ਸੇਠ ਵੀ ਮੌਜੂਦ ਸਨ।

ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਈ ਪੰਜਾਬ ਦੀ ਸਿਆਸਤ ਅਤੇ ਖਾਸ ਕਰਕੇ ਪੰਜਾਬ ਕਾਂਗਰਸ ਵਿੱਚ ਹਲਚਲ ਦਾ ਕਾਰਨ ਬਣੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਦੀ ਕੌਮੀ ਲੀਡਰਸ਼ਿਪ ਵੱਲੋਂ ਸਿੱਧੂ ਨੂੰ ਪਾਰਟੀ ਵਿੱਚ ਕੋਈ ਮੁੱਖ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *