ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਦਾ ਸ਼ਾਮਿਲ ਹੋ ਗਏ ਹਨ। ਮੂਸੇਵਾਲਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ ਹੈ। ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ।
ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਦੇ ਲਈ ਰਵਾਨਾ ਹੋਏ ਹਨ। ਸਿਆਸੀ ਮਾਹਿਰਾਂ ਦੇ ਅਨੁਸਾਰ 28 ਸਾਲਾ ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਚੋਣ ਲੜ ਸਕਦਾ ਹੈ।