ਰੋਡ ਰੇਜ ਮਾਮਲੇ ‘ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਟਾਲ ਦਿੱਤੀ ਗਈ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਪੁਰਾਣੇ ਰੋਡ ਰੇਜ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 25 ਫਰਵਰੀ ਨੂੰ ਹੋਵੇਗੀ। ਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ 21 ਫਰਵਰੀ ਤੱਕ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ।ਸਿੱਧੂ ਵੱਲੋਂ ਪੇਸ਼ ਹੋਏ ਪੀ.ਚਿਦੰਬਰਮ ਨੇ ਕਿਹਾ ਕਿ “ਅਚਾਨਕ ਇਹ ਮਾਮਲਾ 2 ਫਰਵਰੀ ਦੀ ਰਾਤ ਨੂੰ ਸੂਚੀਬੱਧ ਕੀਤਾ ਗਿਆ ਸੀ। ਹੁਣ ਸਿੱਧੂ ਨੇ ਨਵਾਂ ਵਕੀਲ ਨਿਯੁਕਤ ਕੀਤਾ ਹੈ, ਸਾਨੂੰ ਜਵਾਬ ਦੇਣ ਲਈ ਸਮਾਂ ਦਿੱਤਾ ਜਾਵੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ 15 ਮਈ, 2018 ਦੇ ਫੈਸਲੇ ‘ਤੇ ਨਜ਼ਰਸਾਨੀ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਦੀ ਜਾਣਕਾਰੀ ਸਾਹਮਣੇ ਆਈ ਸੀ। ਜਿੱਥੇ ਉਨ੍ਹਾਂ ਨੇ ਪੰਜਾਬ ਵਿੱਚ 1988 ਦੇ ਰੋਡ ਰੇਜ ਕੇਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਮਹਿਜ਼ 1000 ਰੁਪਏ ਦੇ ਜੁਰਮਾਨੇ ’ਤੇ ਬਰੀ ਕਰ ਦਿੱਤਾ ਸੀ।