[gtranslate]

ਰਿਹਾਅ ਹੋਣ ਮਗਰੋਂ ਦਿੱਲੀ ਪਹੁੰਚੇ ਨਵਜੋਤ ਸਿੰਘ ਸਿੱਧੂ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

navjot sidhu meets rahul and priyanka gandhi

ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਨਵਜੋਤ ਸਿੱਧੂ ਵੀਰਵਾਰ ਨੂੰ ਦਿੱਲੀ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਵੀਰਵਾਰ ਨੂੰ ਉਨ੍ਹਾਂ ਦੀ ਰਸਮੀ ਮੁਲਾਕਾਤ ਹੋਈ ਹੈ ਅਤੇ ਇਹ ਮੁਲਾਕਾਤ ਪ੍ਰਿਅੰਕਾ ਗਾਂਧੀ ਦੇ ਘਰ ਵਿਖੇ ਹੋਈ ਹੈ। ਨਵਜੋਤ ਸਿੰਘ ਸਿੱਧੂ ਨੇ ਇਸ ਮੁਲਾਕਾਤ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਅਤੇ ਇਸ ਮੁਲਾਕਾਤ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

Leave a Reply

Your email address will not be published. Required fields are marked *