ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਦੁਪਹਿਰ ਜਲੰਧਰ ‘ਚ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਬਾਬਾ ਹੈਨਰੀ ਅਤੇ ਹੋਰ ਕਾਂਗਰਸੀ ਵਰਕਰ ਵੀ ਹਾਜ਼ਿਰ ਸਨ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਰਲੱਭ ਹੀਰੇ (ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ) ਨੂੰ ਜ਼ਿਮਨੀ ਚੋਣ ‘ਚ ਉਮੀਦਵਾਰ ਬਣਾਇਆ ਹੈ, ਜਿਸ ਦੀ ਜਿੱਤ ਪੂਰੇ ਦੇਸ਼ ‘ਚ ਗੂੰਜੇਗੀ। ਉੱਥੇ ਹੀ ਇਸ ਦੌਰਾਨ ਸਿੱਧੂ ਨੇ ਇੱਕ ਵਾਰ ਫਿਰ ਆਪ ਸਰਕਾਰ ਤੇ ਵੀ ਤਿੱਖੇ ਨਿਸ਼ਾਨੇ ਸਾਧੇ।
