ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਕਰਜ਼ੇ ਦਾ ਮੁੱਦਾ ਚੁੱਕਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕੀਤੀ। ਸਿੱਧੂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜੇਕਰ ਉਨ੍ਹਾਂ ਨੇ ਲੋਕ ਸਭਾ ਚੋਣ ਲੜਨੀ ਹੁੰਦੀ ਤਾਂ ਉਹ ਕੁਰੂਕਸ਼ੇਤਰ ਤੋਂ ਚੋਣ ਲੜਦੇ ਅਤੇ ਅੱਜ ਮੰਤਰੀ ਹੁੰਦੇ। ਟਿਕਟ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮੈਂ ਲੋਕ ਸਭਾ ਨਹੀਂ ਜਾਣਾ ਚਾਹੁੰਦਾ। ਮੈਨੂੰ ਰਾਜ ਸਭਾ ਛੱਡੇ ਚਾਰ-ਪੰਜ ਸਾਲ ਹੋ ਗਏ। ਕੋਈ ਅਜਿਹਾ ਵਿਅਕਤੀ ਹੈ ਜਿਸ ਨੇ ਮੰਤਰਾਲੇ ਛੱਡੇ ਹੋਣ।
