[gtranslate]

ਚੰਡੀਗੜ੍ਹ ਮੁੱਦੇ ‘ਤੇ ਬੋਲੇ ਨਵਜੋਤ ਸਿੰਘ ਸਿੱਧੂ – ‘ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ’

navjot sidhu speaks on chandigarh issue

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚਾਲੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ। ਹਰਿਆਣਾ ਵੱਲੋਂ ਇਸ ਪ੍ਰਸਤਾਵ ‘ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਵਿਰੋਧ ‘ਚ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਮੁੱਦੇ ’ਤੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਤਾਂ ਸਿਰਫ਼ ਇੱਕ ਬਹਾਨਾ ਹੈ, ਇਸ ਪਿੱਛੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਸੀ ਅਤੇ ਪੰਜਾਬ ਦਾ ਹੀ ਰਹੇਗਾ।

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਕਿ, “ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਹੋਇਆ ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ…।ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਨਿਸ਼ਾਨਾ ਹੈ। ਸਾਵਧਾਨ! ਅਗਲੀ ਵੱਡੀ ਲੜਾਈ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੈ…” ਇਸ ਟਵੀਟ ‘ਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਟੈਗ ਕੀਤਾ ਹੈ।

Leave a Reply

Your email address will not be published. Required fields are marked *