ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰੋਡ ਰੇਜ ਮਾਮਲੇ ‘ਚ ਸਜ਼ਾ ਸੁਣਾਏ ਜਾਣ ਮਗਰੋਂ ਸ਼ੁੱਕਰਵਾਰ ਨੂੰ ਪਟਿਆਲਾ ਦੀ ਅਦਾਲਤ ਵਿੱਚ ਸਰੰਡਰਕਰ ਦਿੱਤਾ ਹੈ। ਉਹ ਕੱਪੜਿਆਂ ਨਾਲ ਭਰਿਆ ਬੈਗ ਨਾਲ ਲੈ ਕੇ ਆਏ ਹਨ। ਹੁਣ ਸਿੱਧੂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਤੋਂ ਪਹਿਲਾ ਸਿੱਧੂ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਦੋ ਹਫਤਿਆਂ ਦੀ ਰਾਹਤ ਮੰਗੀ ਸੀ ਪਰ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸਿੱਧੂ ਦੇ ਆਤਮ ਸਮਰਪਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਜੇਲ੍ਹ ਭੇਜ ਰਹੀ ਹੈ। ਰਸਤੇ ਵਿੱਚ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਜਾਂਚ ਤੋਂ ਬਾਅਦ ਸਿੱਧੂ ਨੂੰ ਜੇਲ੍ਹ ਲਿਜਾਇਆ ਜਾਵੇਗਾ।