ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਇੱਕ ਫਿਰ ਵੱਧ ਗਿਆ ਹੈ। ਕੈਪਟਨ ਦੀ ਥਾਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਵੀ ਕਾਂਗਰਸ ‘ਚ ਕੋਈ ਨਾ ਕੋਈ ਨਵਾਂ ਮੁੱਦਾ ਉੱਠ ਰਿਹਾ ਹੈ। ਇਸ ਦੌਰਾਨ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਅੱਜ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਸੁਲਝ ਸਕਦਾ ਹੈ। ਦਰਅਸਲ ਅੱਜ ਨਵਜੋਤ ਸਿੱਧੂ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ, “ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ … ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚਣਗੇ ਅਤੇ ਗੱਲਬਾਤ ਕਰਨਗੇ, ਕਿਸੇ ਵੀ ਚਰਚਾ ਲਈ ਉਨ੍ਹਾਂ ਦਾ ਸਵਾਗਤ ਹੈ!”
Chief Minister has invited me for talks … will reciprocate by reaching Punjab Bhawan, Chandigarh at 3:00 PM today, he is welcome for any discussions !
— Navjot Singh Sidhu (@sherryontopp) September 30, 2021
ਤੁਹਾਨੂੰ ਦੱਸ ਦੇਈਏ ਕਿ ਚੰਨੀ ਸਰਕਾਰ ਦੇ ਕੁੱਝ ਫੈਸਲਿਆਂ ਅਤੇ ਕੁੱਝ ਨਾਪਸੰਦ ਲੋਕਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਦਿੱਤੇ ਜਾਣ ਕਾਰਨ ਨਾਰਾਜ਼ ਸਿੱਧੂ ਨੇ 28 ਸਤੰਬਰ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਪੱਤਰ ਵਿੱਚ ਉਨ੍ਹਾਂ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਵੀ ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਨੇ ਲੜਾਈ ਲੜਨ ਦੀ ਗੱਲ ਕਹੀ ਸੀ। ਜੁਲਾਈ ਦੇ ਆਖ਼ਰੀ ਹਫ਼ਤੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਮੁਖੀ ਬਣਾਇਆ ਗਿਆ ਸੀ।