ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਹੀ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਉਨ੍ਹਾਂ ਦੀ ਟੀਮ ਨੇ ਨਵਜੋਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 26 ਜਨਵਰੀ ਦਾ ਰੂਟ ਮੈਪ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਰਸਤੇ ਤੋਂ ਸਿੱਧੂ ਪਟਿਆਲਾ ਜੇਲ੍ਹ ਤੋਂ ਘਰ ਪਹੁੰਚਣਗੇ। ਨਵਜੋਤ ਸਿੱਧੂ ਕੇਂਦਰੀ ਜੇਲ੍ਹ ਛੱਡ ਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਜਾਣਗੇ। ਇਸ ਤੋਂ ਬਾਅਦ ਖੰਡਾ ਚੌਕ ਤੋਂ ਲੀਲਾ ਭਵਨ, ਫੁਹਾਰਾ ਚੌਕ ਤੋਂ ਹੁੰਦੇ ਹੋਏ ਸ਼ੇਰਾਂ ਵਾਲੇ ਗੇਟ ਕੋਲ ਆਪਣੇ ਘਰ ਪਹੁੰਚਣਗੇ।
ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਹੈ ਪਰ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। 30 ਜਨਵਰੀ ਨੂੰ ਰਾਹੁਲ ਗਾਂਧੀ ਦੀ ਸ੍ਰੀਨਗਰ ਰੈਲੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬੁਲਾਇਆ ਗਿਆ ਹੈ। ਜੇ ਸਿੱਧੂ ਜੇਲ ਤੋਂ ਬਾਹਰ ਅਤੇ ਤਾਂ ਰੈਲੀ ‘ਚ ਜਾਣਗੇ। ਉਹ ਕੈਦ ਹੋਣ ਕਾਰਨ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਨਹੀਂ ਹੋ ਸਕੇ ਸਨ।