ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਇਹ ਜਾਣਕਾਰੀ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ। ਉਹ 1988 ਦੇ ਰੋਡ ਰੇਜ ਕੇਸ ਵਿੱਚ ਜੇਲ੍ਹ ਗਏ ਸੀ। ਸੁਪਰੀਮ ਕੋਰਟ ਨੇ ਸਿੱਧੂ ਨੂੰ ਸਜ਼ਾ ਦਾ ਐਲਾਨ ਕੀਤਾ ਸੀ। ਸਿੱਧੂ ਨੂੰ ਪਿਛਲੇ ਸਾਲ 19 ਮਈ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਪਹਿਲਾ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਕੀਮ ਤਹਿਤ ਅਚਨਚੇਤੀ ਰਿਹਾਈ ਦੀ ਖ਼ਬਰ ਸਾਹਮਣੇ ਆਈ ਸੀ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023
ਸਿੱਧੂ ਨੂੰ ਪਿਛਲੇ ਸਾਲ ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਉਹ ਪਿਛਲੇ 10 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ।