ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਸਿੱਧੂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਇਸ ਸਮੇ ਸਿੱਧੂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ।
ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ, ਪਰ ਮੰਨਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅਜੇ ਵੀ ਹਾਈ ਕਮਾਂਡ ਕੋਲ ਹੈ ਅਤੇ ਇਸ ਦੌਰਾਨ ਸਿੱਧੂ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਸਬੰਧ ਵੀ ਚੰਗੇ ਨਹੀਂ ਹਨ। ਕਿਹਾ ਜਾ ਰਿਹਾ ਹੈ ਕਿ ਸਿੱਧੂ ਦੇ ਅਸਤੀਫੇ ‘ਤੇ ਵੀ ਅੱਜ ਦੀ ਬੈਠਕ ‘ਚ ਫੈਸਲਾ ਲਿਆ ਜਾ ਸਕਦਾ ਹੈ।