[gtranslate]

ਮੁੜ ਸ਼ੁਰੂ ਹੋਵੇਗਾ ਨਵਜੋਤ ਸਿੱਧੂ ਦਾ ਮਿਸ਼ਨ 2024, ਮੀਡੀਆ ਸਲਾਹਕਾਰ ਨੇ ਟਵੀਟ ਕਰ ਕਿਹਾ – ‘ਫਿਰ ਸ਼ੁਰੂ ਹੋਵੇਗੀ ਪੰਜਾਬ ਦੇ ਹੱਕਾਂ ਦੀ ਰਾਖੀ’

navjot singh sidhu advisor tweet

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਤੋਂ ਸਰਗਰਮ ਹੋ ਸਕਦੇ ਹਨ। ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਜੇਲ ਤੋਂ ਰਿਹਾਈ ਤੋਂ ਬਾਅਦ ਸਿੱਧੂ ਦੀ ਪਲੈਨਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅਗਲੇ ਸਾਲ 26 ਜਨਵਰੀ 2023 ਨੂੰ ਰਿਹਾਅ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ। ਸਿੱਧੂ ਦੇ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਲਿਖਿਆ ਹੈ- ਨਵਜੋਤ ਸਿੱਧੂ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ। ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਨੇ ਦਿੱਤਾ ਸੀ। ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ। ਆਗੇ ਆਗੇ ਦੇਖੀਏ ਹੋਤਾ ਹੈ ਕਿਆ ?

ਦੱਸ ਦੇਈਏ ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ 2022 ਨੂੰ ਆਤਮ ਸਮਰਪਣ ਕਰ ਦਿੱਤਾ ਸੀ।

Leave a Reply

Your email address will not be published. Required fields are marked *