[gtranslate]

ਸਿੱਧੂ ਨੇ ਖੜਗੇ ਦੀ ਰੈਲੀ ਤੋਂ ਰੱਖੀ ਦੂਰੀ, ਐਕਸ ‘ਤੇ ਕੀਤਾ ਸਵਾਗਤ, ਪੰਜਾਬ ‘ਚ ਸਿਆਸੀ ਕਿਆਸ ਅਰਾਈਆਂ ਸ਼ੁਰੂ !

navjot singh sidhu did

ਕਾਂਗਰਸ ਨੇ ਐਤਵਾਰ ਨੂੰ ਪੰਜਾਬ ਦੇ ਸਮਰਾਲਾ ਵਿੱਚ ਪਾਰਟੀ ਵਰਕਰਾਂ ਦੀ ਪਹਿਲੀ ਕਾਨਫਰੰਸ ਕੀਤੀ ਹੈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਨ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਕਾਨਫਰੰਸ ਵਿੱਚ ਸ਼ਾਮਿਲ ਨਹੀਂ ਹੋਏ। ਸਿੱਧੂ ਦਾ ਰੈਲੀ ਵਿੱਚ ਨਾ ਆਉਣਾ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਅਟਕਲਾਂ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਮਲਿਕਾਰਜੁਨ ਖੜਗੇ ਦਾ ਸਵਾਗਤ ਕੀਤਾ ਹੈ। ਰੈਲੀ ਵਾਲੀ ਥਾਂ ‘ਤੇ ਲਗਾਏ ਗਏ ਪੋਸਟਰਾਂ ‘ਤੇ ਵੀ ਸਿੱਧੂ ਦੀ ਤਸਵੀਰ ਨਜ਼ਰ ਨਹੀਂ ਆ ਰਹੀ ਸੀ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਈ ਨੇਤਾਵਾਂ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱ ਸਮੇਂ ਤੋਂ ਤਕਰਾਲ ਰਿਹਾ ਹੈ। ਪਾਰਟੀ ਦੇ ਕਈ ਆਗੂਆਂ ਨੇ ਵੀ ਹਾਈਕਮਾਂਡ ਕੋਲ ਸਿੱਧੂ ਦੀ ਸ਼ਿਕਾਇਤ ਕੀਤੀ ਹੈ। ਕਈ ਨੇਤਾਵਾਂ ਨੇ ਤਾਂ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਹੈ। ਹੁਣ ਪੰਜਾਬ ਵਿੱਚ ਵੀ ਸਿੱਧੂ ਨੂੰ ਲੈ ਕੇ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

Leave a Reply

Your email address will not be published. Required fields are marked *