ਕਰਤਾਰਪੁਰ-ਕਪੂਰਥਲਾ ਰੋਡ ‘ਤੇ ਪਿੰਡ ਬਸਰਾਮਪੁਰ ‘ਚ ਨਿਰਮਾਣ ਅਧੀਨ ਦਿੱਲੀ-ਕਟੜਾ ਐਕਸਪ੍ਰੈਸ ਵੇਅ ‘ਤੇ ਮਸ਼ੀਨ ਨੂੰ ਠੀਕ ਕਰਨ ਲਈ ਬੋਰਵੈੱਲ ‘ਚ ਉਤਰੇ ਮਕੈਨਿਕ ਨੂੰ 45 ਘੰਟਿਆਂ ਬਾਅਦ ਬਾਹਰ ਕੱਢ ਲਿਆ ਗਿਆ ਹੈ। ਉਸ ਨੂੰ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਸੁਰੇਸ਼ ਜੋ ਕਿ ਸ਼ਨੀਵਾਰ ਰਾਤ ਅੱਠ ਵਜੇ ਫਸ ਗਿਆ ਸੀ, ਉਨ੍ਹਾਂ ਨੂੰ ਸੋਮਵਾਰ ਸ਼ਾਮ 3:55 ‘ਤੇ ਬਾਹਰ ਕੱਢਿਆ ਗਿਆ ਸੀ। ਰਿਪੋਰਟਾਂ ਅਨੁਸਾਰ ਟੋਏ ‘ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਸੁਰੇਸ਼ ਨੂੰ ਉਨ੍ਹਾਂ ਦੇ ਆਪਣੇ ਭਰਾ ਨੂੰ ਦੇਖਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।
ਸੁਰੇਸ਼ ਨੂੰ ਉਸ ਦੇ ਸਾਥੀ ਪਵਨ ਕੁਮਾਰ (55), ਗੁਲਸ਼ਨ ਅਤੇ ਐਨਡੀਆਰਐਫ ਦੇ ਮਨੋਜ ਨੇ ਟੋਏ ਵਿੱਚੋਂ ਬਾਹਰ ਕੱਢਿਆ। ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੌਤ ਕਦੋਂ ਅਤੇ ਕਿਵੇਂ ਹੋਈ। ਸੁਰੇਸ਼ ਦੇ ਹੱਥ ‘ਤੇ ਸੱਟ ਦੇ ਨਿਸ਼ਾਨ ਮਿਲੇ ਹਨ, ਜਿਸ ਨੂੰ ਡਾਕਟਰਾਂ ਨੇ ਖੁਦਾਈ ਦੌਰਾਨ ਲੱਗੇ ਹੋਣ ਦਾ ਸ਼ੱਕ ਜਤਾਇਆ ਹੈ।