ਰਾਸ਼ਟਰਮੰਡਲ ਖੇਡਾਂ 2022 ਬਰਮਿੰਘਮ ਵਿੱਚ ਹੋਣੀਆਂ ਹਨ। ਇਸ ਤੋਂ ਠੀਕ ਪਹਿਲਾਂ ਭਾਰਤ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਟੋਕੀਓ ਓਲੰਪਿਕ ‘ਚ ਭਾਰਤ ਲਈ ਸੋਨ ਤਗਮਾ ਅਤੇ ਹਾਲ ਹੀ ‘ਚ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਰਾਸ਼ਟਰਮੰਡਲ ਖੇਡਾਂ ‘ਚੋਂ ਬਾਹਰ ਹੋ ਗਏ ਹਨ। ਉਹ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਰਿਪੋਰਟ ਮੁਤਾਬਿਕ ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ ਰਾਜੀਵ ਮਹਿਤਾ ਨੇ ਦੱਸਿਆ ਕਿ ਨੀਰਜ ਜ਼ਖਮੀ ਹੋ ਗਿਆ ਹੈ। ਇਸ ਕਾਰਨ ਉਹ ਰਾਸ਼ਟਰਮੰਡਲ ਖੇਡਾਂ 2022 ਵਿੱਚ ਹਿੱਸਾ ਨਹੀਂ ਲੈ ਸਕਣਗੇ।
ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਤੋਂ ਬਾਅਦ ਨੀਰਜ ਦਾ ਐਮਆਰਆਈ ਸਕੈਨ ਹੋਇਆ ਸੀ। ਇਸ ਵਿੱਚ ਲੱਕ ਦੀ ਸੱਟ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਲਈ ਨੀਰਜ ਨੂੰ ਕਰੀਬ ਇੱਕ ਮਹੀਨੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਕਾਰਨ ਉਹ ਰਾਸ਼ਟਰਮੰਡਲ ਖੇਡਾਂ 2022 ਤੋਂ ਬਾਹਰ ਹੋ ਗਿਆ ਹੈ। ਰਾਸ਼ਟਰਮੰਡਲ ਖੇਡਾਂ ‘ਚ ਨੀਰਜ ਦਾ ਮੈਚ 5 ਅਗਸਤ ਨੂੰ ਹੋਣਾ ਸੀ। ਪਰ ਨੀਰਜ ਦੇ ਬਾਹਰ ਹੋਣ ਨਾਲ ਭਾਰਤ ਨੂੰ ਝਟਕਾ ਲੱਗਿਆ ਹੈ।