ਵੀਰਵਾਰ ਨੂੰ ਨੀਦਰਲੈਂਡ ਦੀ ਰਾਜਧਾਨੀ ਐਮਸਟਰਡਮ ‘ਚ ਭੀੜ-ਭੜੱਕੇ ਵਾਲੇ ਇਲਾਕੇ ‘ਚ ਚਾਕੂ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਸ਼ੱਕੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਹਮਲਾ ਸ਼ਹਿਰ ਦੇ ਮੁੱਖ ਸੈਰ-ਸਪਾਟਾ ਸਥਾਨ ਡੈਮ ਸਕੁਏਅਰ ਨੇੜੇ ਹੋਇਆ, ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
