ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ 2025 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਕੀਵੀ ਟੀਮ ਨੇ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਨਿਊਜ਼ੀਲੈਂਡ ਦੀ ਜਿੱਤ ਦਾ ਭਾਰਤ ਨੂੰ ਵੀ ਫਾਇਦਾ ਹੋਇਆ ਹੈ ਕਿਉਂਕਿ ਇਹ ਦੋਵੇਂ ਟੀਮਾਂ ਸਿੱਧੇ ਫਾਈਨਲ-4 ਵਿੱਚ ਪਹੁੰਚ ਗਈਆਂ ਹਨ। ਇਸ ਮੈਚ ‘ਚ ਬੰਗਲਾਦੇਸ਼ ਨੇ ਪਹਿਲਾਂ ਖੇਡਦੇ ਹੋਏ 236 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ‘ਚ ਕੀਵੀ ਟੀਮ ਨੇ ਇਹ ਟੀਚਾ 23 ਗੇਂਦਾਂ ਬਾਕੀ ਰਹਿੰਦਿਆਂ ਹਾਸਿਲ ਕਰ ਲਿਆ। ਇਹ ਮੈਚ ਰਾਵਲਪਿੰਡੀ ‘ਚ ਖੇਡਿਆ ਗਿਆ ਸੀ।
