ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਰਾਂਚੀ ‘ਚ ਖੇਡਿਆ ਗਿਆ ਹੈ। ਇਸ ਮੈਚ ਵਿੱਚ ਨਿਊਜ਼ੀਲੈਂਡ ਨੇ 21 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਵਾਸ਼ਿੰਗਟਨ ਸੁੰਦਰ ਨੇ ਭਾਰਤ ਲਈ ਆਲਰਾਊਂਡਰ ਪ੍ਰਦਰਸ਼ਨ ਕੀਤਾ। ਹਾਲਾਂਕਿ ਉਹ ਟੀਮ ਇੰਡੀਆ ਨੂੰ ਜਿੱਤ ਨਹੀਂ ਦਿਵਾ ਸਕੇ। ਮੈਚ ਵਿੱਚ ਤੂਫਾਨੀ ਅਰਧ ਸੈਂਕੜਾ ਬਣਾਉਣ ਦੇ ਨਾਲ ਹੀ ਸੁੰਦਰ ਨੇ 2 ਵਿਕਟਾਂ ਵੀ ਲਈਆਂ। ਇਸ ਦੇ ਨਾਲ ਹੀ ਟੀਮ ਇੰਡੀਆ ਤਿੰਨ ਮੈਚਾਂ ਦੀ ਸੀਰੀਜ਼ ‘ਚ 0-1 ਨਾਲ ਪਿੱਛੇ ਹੋ ਗਈ ਹੈ। ਨਿਊਜ਼ੀਲੈਂਡ ਲਈ ਕਪਤਾਨ ਮਿਸ਼ੇਲ ਸੈਂਟਨਰ ਨੇ ਖਤਰਨਾਕ ਗੇਂਦਬਾਜ਼ੀ ਕੀਤੀ। ਸੈਂਟਨਰਨੇ 2 ਵਿਕਟਾਂ ਲਈਆਂ।
