ਨਿਊਜ਼ੀਲੈਂਡ ਨੇ ਤੀਜੇ ਮੈਚ ‘ਚ ਵੀ ਪਾਕਿਸਤਾਨ ਕ੍ਰਿਕਟ ਟੀਮ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ ਹੈ। ਬੇ ਓਵਲ ਵਿੱਚ ਖੇਡੇ ਗਏ ਇਸ ਮੈਚ ਵਿੱਚ ਕੀਵੀ ਟੀਮ ਨੇ 43 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਪਾਕਿਸਤਾਨ ਨੂੰ ਵਾਈਟਵਾਸ਼ ਕਰ ਵਨਡੇ ਸੀਰੀਜ਼ 3-0 ਨਾਲ ਜਿੱਤੀ ਹੈ। ਮੀਂਹ ਕਾਰਨ ਇਸ ਮੈਚ ਨੂੰ 42 ਓਵਰਾਂ ਦਾ ਕਰ ਦਿੱਤਾ ਗਿਆ ਸੀ। ਮੌਸਮ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਫੀਲਡਿੰਗ ਚੁਣੀ। ਇਸ ਤੋਂ ਬਾਅਦ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 265 ਦੌੜਾਂ ਦਾ ਟੀਚਾ ਰੱਖਿਆ, ਜਿਸ ਦੇ ਜਵਾਬ ‘ਚ ਪਾਕਿਸਤਾਨੀ ਟੀਮ 40 ਓਵਰਾਂ ‘ਚ 220 ਦੌੜਾਂ ‘ਤੇ ਢੇਰ ਹੋ ਗਈ। ਨਿਊਜ਼ੀਲੈਂਡ ਲਈ ਬੇਨ ਸੀਅਰਸ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 5 ਵਿਕਟਾਂ ਲਈਆਂ।
