ਮਹਿਲਾ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੂੰ ਨਿਊਜ਼ੀਲੈਂਡ ਹੱਥੋਂ 58 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤ ਲਈ ਸਭ ਤੋਂ ਵੱਧ ਦੌੜਾਂ ਕਪਤਾਨ ਹਰਮਨਪ੍ਰੀਤ ਕੌਰ ਨੇ ਬਣਾਈਆਂ, ਜਿਨ੍ਹਾਂ ਨੇ 15 ਦੌੜਾਂ ਦੀ ਪਾਰੀ ਖੇਡੀ। ਈਡਨ ਕਾਰਸਨ ਨੇ ਟੀਮ ਇੰਡੀਆ ਨੂੰ ਸ਼ੁਰੂਆਤੀ ਝਟਕਾ ਦਿੱਤਾ। ਕਿਸੇ ਵੀ ਵਿਕਟ ਲਈ ਵੱਡੀ ਸਾਂਝੇਦਾਰੀ ਦੀ ਘਾਟ ਇਸ ਮੈਚ ਵਿੱਚ ਟੀਮ ਇੰਡੀਆ ਦੀ ਹਾਰ ਦਾ ਵੱਡਾ ਕਾਰਨ ਬਣ ਗਈ। ਟੀਮ ਇੰਡੀਆ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ 58 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 160 ਦੌੜਾਂ ਬਣਾਈਆਂ ਸਨ। ਪਰ ਇਸ ਟੀਚੇ ਦੇ ਜਵਾਬ ‘ਚ ਭਾਰਤੀ ਟੀਮ ਸਿਰਫ 102 ਦੌੜਾਂ ‘ਤੇ ਹੀ ਢੇਰ ਹੋ ਗਈ।