ਕਿਸੇ ਆਈਸੀਸੀ ਈਵੈਂਟ ਦੀ 29 ਸਾਲਾਂ ਬਾਅਦ ਪਾਕਿਸਤਾਨ ਵਿੱਚ ਵਾਪਸੀ ਹੋਈ ਹੈ। 8 ਸਾਲ ਬਾਅਦ ਚੈਂਪੀਅਨਸ ਟਰਾਫੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਪਰ ਇਸ ਟੂਰਨਾਮੈਂਟ ਦੀ ਸ਼ੁਰੂਆਤ ਪਾਕਿਸਤਾਨ ਲਈ ਬਹੁਤ ਖਰਾਬ ਰਹੀ। ਪਾਕਿਸਤਾਨ ਨੂੰ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਮੈਚ ‘ਚ 60 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 320 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਦੀ ਟੀਮ 260 ਦੌੜਾਂ ਹੀ ਬਣਾ ਸਕੀ ਅਤੇ ਆਲ ਆਊਟ ਹੋ ਗਈ।
