ਆਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ 2021 ਦੇ ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਮਾਤ ਦਿੱਤੀ ਹੈ। ਇਸ ਦੇ ਨਾਲ ਹੀ ਕੀਵੀ ਟੀਮ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਇੰਗਲੈਂਡ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 166 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਨਿਊਜ਼ੀਲੈਂਡ ਨੇ ਟੀਚੇ ਦਾ ਪਿੱਛਾ ਛੇ ਗੇਂਦਾਂ ਪਹਿਲਾਂ ਕਰ ਲਿਆ।
ਇਸ ਤਰ੍ਹਾਂ ਨਿਊਜ਼ੀਲੈਂਡ ਨੇ ਇੰਗਲੈਂਡ ਤੋਂ 2019 ਵਨਡੇ ਵਿਸ਼ਵ ਕੱਪ ਦੇ ਫਾਈਨਲ ‘ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ। ਨਿਊਜ਼ੀਲੈਂਡ ਲਈ ਸਲਾਮੀ ਬੱਲੇਬਾਜ਼ ਡੇਰਿਲ ਮਿਸ਼ੇਲ ਨੇ 47 ਗੇਂਦਾਂ ‘ਚ ਨਾਬਾਦ 72 ਦੌੜਾਂ ਬਣਾਈਆਂ।