ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਹੁਣ ਨਿਊਜੀਲੈਂਡ ਦਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਦੋਵਾਂ ਦੇਸ਼ਾ ਨੇ ਇੱਕ ਦੂਜੇ ਦੇ ਡਿਪਲੋਮੈਟਸ ਨੂੰ ਦੇਸ਼ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ ਉੱਥੇ ਹੀ ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜੇ ‘ਤੇ ਵੀ ਪਬੰਦੀ ਲਗਾ ਦਿੱਤੀ ਸੀ। ਹਾਲਾਂਕਿ ਕੁੱਝ ਦਿਨ ਪਹਿਲਾ ਭਾਰਤ ਨੇ ਇਹ ਬੈਨ ਵੀ ਹਟਾ ਦਿੱਤਾ ਸੀ। ਪਰ ਹੁਣ ਅਮਰੀਕਾ, ਯੂਕੇ ਤੇ ਆਸਟ੍ਰੇਲੀਆ ਤੋਂ ਬਾਅਦ ਨਿਊਜੀਲੈਂਡ ਨੇ ਵੀ ਕੈਨੇਡੀਅਨ ਡਿਪਲੋਮੈਟਸ ਨੂੰ ਭਾਰਤ ਵਿੱਚੋਂ ਵਾਪਿਸ ਭੇਜਣ ਦੇ ਫੈਸਲੇ ‘ਤੇ ਚਿੰਤਾ ਜਤਾਈ ਹੈ। ਦੱਸ ਦੇਈਏ ਇਹ ਮਾਮਲਾ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਭਖਿਆ ਸੀ। ਪਰ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਇਹ ਮਸਲਾ ਅਜੇ ਸੁਲਝਿਆ ਨਹੀਂ ਹੈ।