ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸ਼ਨੀਵਾਰ ਨੂੰ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਨੇਤਾ ਗੁਰਪਤਵੰਤ ਸਿੰਘ ਪੰਨੂ ਦੇ ਚੰਡੀਗੜ੍ਹ ਸਥਿਤ ਘਰ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਪੰਨੂ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਚੰਡੀਗੜ੍ਹ ਦੇ ਸੈਕਟਰ 15 ਵਿੱਚ ਸਥਿਤ ਕੋਠੀ ਨੰਬਰ-2033 ਪੰਨੂੰ ਦੀ ਰਿਹਾਇਸ਼ ਹੈ। NIA ਦੀ ਟੀਮ ਨੇ ਕੋਠੀ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਪੰਨੂੰ ਦੀ ਵਾਹੀਯੋਗ ਜ਼ਮੀਨ ਵੀ ਜ਼ਬਤ ਕਰ ਲਈ ਗਈ ਹੈ। ਇਹ ਕਾਰਵਾਈ ਐਨਆਈਏ ਟੀਮ ਮੁਹਾਲੀ ਦੇ ਹੁਕਮਾਂ ’ਤੇ ਕੀਤੀ ਗਈ ਹੈ। ਪੰਨੂ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ।
