[gtranslate]

ਚੰਡੀਗੜ੍ਹ ਵਿੱਚ ਨਾਈਟ ਕਰਫਿਊ ਖਤਮ,14 ਫਰਵਰੀ ਤੋਂ ਖੁੱਲਣਗੇ ਸਕੂਲ, ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

night curfew ends in chandigarh

ਕੋਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਟੀ ਬਿਊਟੀਫੁੱਲ ਵਾਸੀਆਂ ਨੂੰ ਰਾਹਤ ਦਿੱਤੀ ਹੈ। ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਬਹੁਤ ਜ਼ਿਆਦਾ ਘੱਟ ਗਏ ਹਨ। ਜਿਸਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਵਿਚ ਘਟ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਚ ਲੱਗੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਸ਼ਹਿਰ ‘ਚ ਨਾਈਟ ਕਰਫ਼ਿਊ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 12 ਫਰਵਰੀ ਸ਼ਨੀਵਾਰ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਣ ਲੋਕ ਦੀਆਂ ਰਾਤ 12.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਗੈਰ ਜ਼ਰੂਰੀ ਗਤੀਵਿਧੀਆਂ ਅਤੇ ਲੋਕਾਂ ਦੇ ਬਾਹਰ ਨਿਕਲਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ।

ਇਸ ਤੋਂ ਇਲਾਵਾ ਹੁਣ ਸਾਰੀਆਂ ਕਲਾਸਾਂ ਅਤੇ ਕੋਚਿੰਗ ਇੰਸਟੀਚਿਊਟ ਸਕੂਲ 14 ਫਰਵਰੀ ਤੋਂ ਮੁੜ ਤੋਂ ਖੁੱਲ੍ਹਣਗੇ। ਹਾਲਾਂਕਿ ਸਕੱਤਰ ਐਜੂਕੇਸ਼ਨ ਵੱਲੋਂ ਇਸ ਸਬੰਧ ‘ਚ ਡਿਟੇਲ ਹੁਕਮ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਮਾਰਕਿਟ, ਦੁਕਾਨਾਂ, ਮਾਲ, ਰੈਸਟੋਰੈਂਟ, ਹੋਟਲ, ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਿਊਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ, ਸਪਾ ਅਤੇ ਹੈਲਥ ਸੈਂਟਰਾਂ ‘ਤੇ ਵੀ ਹਰ ਤਰ੍ਹਾਂ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਹਾਲਾਂਕਿ ਕੰਪਲੈਕਸ ਅੰਦਰ ਕਿਸੇ ਵੀ ਤਰ੍ਹਾਂ ਦੇ ਸਮਾਰੋਹ ਲਈ 200 ਲੋਕਾਂ ਦੀ ਮਨਜ਼ੂਰੀ ਹੋਵੇਗੀ, ਜਦੋਂ ਕਿ ਖੁੱਲ੍ਹੇ ‘ਚ 500 ਲੋਕਾਂ ਦਾ ਇਕੱਠ ਕੀਤਾ ਜਾ ਸਕੇਗਾ। ਸ਼ੁੱਕਰਵਾਰ ਨੂੰ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *