ਪ੍ਰੋ ਕਬੱਡੀ ਲੀਗ (PKL) ਦਾ ਨੌਵਾਂ ਸੀਜ਼ਨ 7 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਵਾਰ ਪੀਕੇਐਲ ਵਿੱਚ ਦਰਸ਼ਕਾਂ ਨੂੰ ਸਟੇਡੀਅਮ ਵਿੱਚ ਆਉਣ ਦਿੱਤਾ ਜਾਵੇਗਾ। ਪ੍ਰਬੰਧਕਾਂ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ। ਟੂਰਨਾਮੈਂਟ ਦੇ ਆਯੋਜਕ ਮਸ਼ਾਲ ਸਪੋਰਟਸ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਲੀਗ ਪੜਾਅ ਦੇ ਮੈਚ ਬੈਂਗਲੁਰੂ, ਪੁਣੇ ਅਤੇ ਹੈਦਰਾਬਾਦ ਵਿੱਚ ਖੇਡੇ ਜਾਣਗੇ। ਲੀਗ ਪੜਾਅ ਦਸੰਬਰ ਤੱਕ ਚੱਲੇਗਾ। ਕੋਵਿਡ-19 ਮਹਾਮਾਰੀ ਕਾਰਨ ਪਿਛਲੇ ਸੀਜ਼ਨ ‘ਚ ਦਰਸ਼ਕਾਂ ਨੂੰ ਸਟੇਡੀਅਮ ‘ਚ ਨਹੀਂ ਆਉਣ ਦਿੱਤਾ ਗਿਆ ਸੀ। ਆਗਾਮੀ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ 5 ਅਤੇ 6 ਅਗਸਤ ਨੂੰ ਹੋਈ ਸੀ। ਪ੍ਰੋ ਕਬੱਡੀ ਲੀਗ ਵਿੱਚ ਇੱਕ ਵਾਰ ਫਿਰ ਦਰਸ਼ਕਾਂ ਦੀ ਹਲਚਲ ਦੇਖਣ ਨੂੰ ਮਿਲੇਗੀ।
