[gtranslate]

ਅਫਗਾਨਿਸਤਾਨ ‘ਚ ਝੁਕਿਆਂ ਤਾਲਿਬਾਨ, ਗੁਰੂਦੁਆਰਾ ਸਾਹਿਬ ‘ਚ ਮੁੜ ਸਥਾਪਿਤ ਕੀਤਾ ਗਿਆ ਨਿਸ਼ਾਨ ਸਾਹਿਬ

nishan sahib restored in afghanistan

ਅਮਰੀਕੀ ਫੌਜਾਂ ਦੀ ਵਾਪਸੀ ਦੇ ਬਾਅਦ ਤੋਂ ਹੀ ਤਾਲਿਬਾਨ ਅਫਗਾਨਿਸਤਾਨ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਅਫਗਾਨਿਸਤਾਨ ਦੇ ਕਈ ਸ਼ਹਿਰਾਂ ਵਿੱਚ ਲਗਾਤਾਰ ਹਿੰਸਾ ਵੇਖੀ ਜਾ ਰਹੀ ਹੈ। ਤਾਲਿਬਾਨ ਅਤੇ ਅਫਗਾਨ ਸੁਰੱਖਿਆ ਬਲਾਂ ਦਰਮਿਆਨ ਖੂਨੀ ਜੰਗ ਜਾਰੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਤਾਲਿਬਾਨ ਵੱਲੋਂ ਪਖਤਿਆ ਸੂਬੇ ਦੇ ਗੁਰਦੁਆਰਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਇਸ ਮੁੱਦੇ ‘ਤੇ ਸਖਤ ਇਤਰਾਜ਼ ਜਤਾਇਆ ਸੀ। ਪਰ ਹੁਣ ਤਾਲਿਬਾਨ ਨੇ ਅਫਗਾਨਿਸਤਾਨ ਦੇ ਥਾਲਾ ਸਾਹਿਬ ਗੁਰਦੁਆਰੇ ਤੋਂ ਉਤਾਰਿਆ ਨਿਸ਼ਾਨ ਸਾਹਿਬ ਇੱਕ ਵਾਰ ਫਿਰ ਵਾਪਿਸ ਗੁਰੂਦੁਆਰਾ ਸਾਹਿਬ ਵਿਖੇ ਸਥਾਪਿਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਇਹ ਕਦਮ ਚੁੱਕਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਭਾਰਤੀ ਅਤੇ ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਤਾਲਿਬਾਨ ਅਧਿਕਾਰੀ ਅਤੇ ਲੜਾਕੂ ਉਥੇ ਗਏ ਅਤੇ ਉਨ੍ਹਾਂ ਨੇ ਨਿਸ਼ਾਨ ਸਾਹਿਬ ਨੂੰ ਉੱਥੇ ਹੀ ਸਥਾਪਿਤ ਕਰ ਦਿੱਤਾ ਹੈ। ਵਰਲਡ ਫੋਰਮ ਆਫ਼ ਇੰਡੀਆ ਦੇ ਚੇਅਰਮੈਨ ਪੁਨੀਤ ਸਿੰਘ ਚੰਡੋਕ ਨੇ ਇਹ ਜਾਣਕਾਰੀ ਦਿੱਤੀ ਹੈ।ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਗੁਰਦੁਆਰੇ ਦੇ ਸਥਾਨਕ ਕੇਅਰ ਟੇਕਰ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਗੁਰਦੁਆਰਾ ਸਾਹਿਬ ਦੀ ਛੱਤ ਉੱਤੇ ਨਿਸ਼ਾਨ ਸਾਹਿਬ ਨੂੰ ਪੂਰੇ ਸਤਿਕਾਰ ਨਾਲ ਵਾਪਿਸ ਸਥਾਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੁੱਝ ਤਾਲਿਬਾਨ ਅਧਿਕਾਰੀ ਅਤੇ ਲੜਾਕੂ ਸ਼ੁੱਕਰਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚੇ ਸਨ। ਉਨ੍ਹਾਂ ਨੇ ਤੁਰੰਤ ਨਿਸ਼ਾਨ ਸਾਹਿਬ ਵਾਪਿਸ ਲਗਾਉਣ ਦਾ ਹੁਕਮ ਦਿੱਤਾ। ਚੰਡੋਕ ਨੇ ਕਿਹਾ, “ਮੈਂ ਅਤੇ ਵਿਦੇਸ਼ੀ ਭਾਰਤੀ ਭਾਰਤ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹਾਂ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਚੰਗੀ ਤਰ੍ਹਾਂ ਸੁਰੱਖਿਆ ਕੀਤੀ ਗਈ ਹੈ।”

Leave a Reply

Your email address will not be published. Required fields are marked *