ਡਰੱਗਜ਼ ਮਾਮਲੇ ‘ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ ਦਾ ਪੇਚ ਇੱਕ ਵਾਰ ਫਿਰ ਫਸ ਗਿਆ ਹੈ। ਬਾਂਬੇ ਹਾਈ ਕੋਰਟ ਨੇ ਆਰੀਅਨ ਦੀ ਜ਼ਮਾਨਤ ‘ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਹੈ। ਅਜਿਹੇ ‘ਚ ਆਰੀਅਨ ਨੂੰ ਆਰਥਰ ਰੋਡ ਜੇਲ ‘ਚ ਰਾਤ ਕੱਟਣੀ ਪਵੇਗੀ। ਭਲਕੇ ਵੀ ਬੰਬੇ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰਹੇਗੀ। ਆਰੀਅਨ ਖਾਨ ਨੂੰ ਐਨਸੀਬੀ ਨੇ 2 ਅਕਤੂਬਰ ਨੂੰ ਕਰੂਜ਼ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ।
ਬਾਅਦ ਵਿੱਚ ਆਰੀਅਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ NCB ਨੇ ਹੁਣ ਤੱਕ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ ਦੋ ਨੂੰ ਮੰਗਲਵਾਰ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ। ਆਰੀਅਨ ਖਾਨ ਫਿਲਹਾਲ ਆਰਥਰ ਰੋਡ ਜੇਲ ‘ਚ ਬੰਦ ਹੈ।