ਨੋਰਾ ਫਤੇਹੀ ਦਿੱਲੀ ਦੇ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਤੋਂ ਰਵਾਨਾ ਹੋ ਗਈ ਹੈ। ਨੋਰਾ ਤੋਂ ਸੁਕੇਸ਼ ਚੰਦਰਸ਼ੇਖਰ ਅਤੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਸਵੇਰ ਤੋਂ ਦਿੱਲੀ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ਪਹੁੰਚੀ ਨੋਰਾ ਫਤੇਹੀ ਤੋਂ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨੋਰਾ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਹ ਪੰਜਵੀਂ ਵਾਰ ਹੈ ਜਦੋਂ ਨੋਰਾ ਤੋਂ ਪੁੱਛਗਿੱਛ ਕੀਤੀ ਗਈ ਹੈ। ਨੋਰਾ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ 15 ਸਤੰਬਰ ਨੂੰ ਵੀ ਪੁੱਛਗਿੱਛ ਕੀਤੀ ਗਈ ਸੀ।
200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਈ ਮਸ਼ਹੂਰ ਹਸਤੀਆਂ ਤੋਂ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਸੁਕੇਸ਼ ਦੀ ਮੈਨੇਜਰ ਪਿੰਕੀ ਇਰਾਨੀ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਪੰਜ ਘੰਟਿਆਂ ਬਾਅਦ ਈਡੀ ਦਫ਼ਤਰ ਤੋਂ ਬਾਹਰ ਨਿਕਲਣ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਚੰਦਰਸ਼ੇਖਰ ਤੋਂ ਕੋਈ ਤੋਹਫ਼ਾ ਮਿਲਿਆ ਹੈ, ਤਾਂ ਉਨ੍ਹਾਂ ਨੇ ਆਪਣੀ ਕਾਰ ਵਿੱਚ ਚੜ੍ਹਨ ਤੋਂ ਪਹਿਲਾਂ “ਨਹੀਂ” ਜਵਾਬ ਦਿੱਤਾ।
ਮੀਡੀਆ ਰਿਪੋਰਟਾਂ ਮੁਤਾਬਿਕ ਅੱਜ ਨੋਰਾ ਤੋਂ ਚੰਦਰਸ਼ੇਖਰ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਉਸ ਦਾ ਬਿਆਨ ਦਰਜ ਕੀਤਾ ਜਾਣਾ ਸੀ। ਨੋਰਾ ਫਤੇਹੀ ਨੇ ਸਤੰਬਰ ਵਿੱਚ ਆਰਥਿਕ ਅਪਰਾਧ ਸ਼ਾਖਾ ਦੇ ਸਾਹਮਣੇ ਦਾਅਵਾ ਕੀਤਾ ਸੀ ਕਿ ਉਹ “ਸਾਜ਼ਿਸ਼ ਦਾ ਸ਼ਿਕਾਰ ਹੋਈ ਸੀ, ਸਾਜ਼ਿਸ਼ਕਾਰ ਨਹੀਂ ਸੀ।” ਉਸ ਨੇ ਪੁਲਿਸ ਨੂੰ ਸੁਕੇਸ਼ ਨਾਲ ਆਪਣੀ ਚੈਟ ਦੇ ਸਕਰੀਨ ਸ਼ਾਟ ਵੀ ਦਿਖਾਏ ਸਨ।
ਦੱਸ ਦੇਈਏ ਕਿ ਸੁਕੇਸ਼ ਚੰਦਰਸ਼ੇਖਰ ‘ਤੇ ਰੋਹਿਣੀ ਜੇਲ ‘ਚ 200 ਕਰੋੜ ਰੁਪਏ ਦੀ ਫਿਰੌਤੀ ਦਾ ਰੈਕੇਟ ਚਲਾਉਣ ਦਾ ਦੋਸ਼ ਹੈ। ਜੇਲ ਵਿੱਚ ਬੰਦ ਸਾਬਕਾ ਰੈਨਬੈਕਸੀ ਮਾਲਕ ਸ਼ਿਵਇੰਦਰ ਸਿੰਘ ਦੀ ਪਤਨੀ ਅਦਿਤੀ ਸਿੰਘ ਨੇ ਕੇਂਦਰੀ ਕਾਨੂੰਨ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਵਜੋਂ ਪੇਸ਼ ਕੀਤਾ। ਈਡੀ ਨੇ ਪਹਿਲਾਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ, ਜਦਕਿ ਨੋਰਾ ਫਤੇਹੀ ਦਾ ਬਿਆਨ ਵੀ ਇਸੇ ਮੁਕੱਦਮੇ ਦੀ ਸ਼ਿਕਾਇਤ ਵਿੱਚ ਸ਼ਾਮਿਲ ਸੀ।