ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇੱਕ ਵੀ ਨਵੀਂ ਫਾਰਚੂਨਰ ਗੱਡੀ ਨਹੀਂ ਖਰੀਦੀ ਜਾ ਰਹੀ। ਸੀ. ਐੱਮ. ਭਗਵੰਤ ਮਾਨ ਨੇ ਇਹ ਜਵਾਬ ਉਨ੍ਹਾਂ ਖ਼ਬਰਾਂ ‘ਤੇ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਸਰਕਾਰ ਆਪਣੇ ਮੰਤਰੀਆਂ ਲਈ ਫਾਰਚੂਨਰ ਤੇ ਵਿਧਾਇਕਾਂ ਲਈ ਇਨੋਵਾ ਗੱਡੀਆਂ ਖਰੀਦਣ ਜਾ ਰਹੀ ਹੈ ਅਤੇ ਇਸ ਲਈ ਖ਼ਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਮਨਜ਼ੂਰੀ ਮੰਗੀ ਗਈ ਹੈ।
ਦਰਅਸਲ, CM ਮਾਨ ਨੇ ਇਨ੍ਹਾਂ ਖਬਰਾਂ ‘ਤੇ ਚੁੱਪੀ ਤੋੜਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਮੰਤਰੀਆਂ ਲਈ ਕੋਈ ਨਵੀਂ ਗੱਡੀ ਨਹੀਂ ਖਰੀਦ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਕੋਲ ਜਿਹੜੀਆਂ ਗੱਡੀਆਂ ਹਨ ਉਹ ਵੀ ਵਾਪਸ ਲੈ ਲਵੇਗੀ।