ਨਿਊਜ਼ੀਲੈਂਡ ਵਿੱਚ ਕੋਰੋਨਾ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ ਹੁਣ ਨਵੇਂ ਮਾਮਲਿਆਂ ਦੇ ਵਿੱਚ ਕੁੱਝ ਕਮੀ ਜਰੂਰ ਆ ਗਈ ਹੈ, ਪਰ ਖਤਰਾ ਅਜੇ ਵੀ ਬਰਕਰਾਰ ਹੈ। ਉੱਥੇ ਹੀ ਸ਼ਨੀਵਾਰ ਨੂੰ ਨਿਊਜ਼ੀਲੈਂਡ ਵਿੱਚ ਕੋਰੋਨਾ ਦੇ 20 ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ, ਜਦਕਿ ਇੱਕ ਬਜ਼ੁਰਗ ਮਹਿਲਾ ਦੀ ਕੋਵਿਡ -19 ਕਾਰਨ ਮੌਤ ਹੋ ਗਈ ਹੈ, ਜੋ ਨਿਊਜ਼ੀਲੈਂਡ ਦੇ ਮੌਜੂਦਾ ਡੈਲਟਾ ਪ੍ਰਕੋਪ ਦੌਰਾਨ ਸਮਾਜ ਵਿੱਚ ਪਹਿਲੀ ਮੌਤ ਹੈ। 90 ਸਾਲਾਂ ਔਰਤ ਦੀ ਮੌਤ ਬੀਤੀ ਰਾਤ ਨੌਰਥ ਸ਼ੋਰ ਹਸਪਤਾਲ ਵਿੱਚ ਹੋਈ ਹੈ।
ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੋਵਿਡ -19 ਕਾਰਨ ਹੋਈਆਂ ਮੌਤਾਂ ਦੀ ਗਿਣਤੀ ਹੁਣ 27 ਹੋ ਗਈ ਹੈ। ਉੱਥੇ ਹੀ ਅੱਜ ਦੇ ਸਾਰੇ ਨਵੇਂ ਕੇਸ ਆਕਲੈਂਡ ਵਿੱਚੋਂ ਸਾਹਮਣੇ ਆਏ ਹਨ, ਜਦਕਿ ਵੈਲਿੰਗਟਨ ਵਿੱਚ ਕੋਈ ਨਵਾਂ ਕੇਸ ਨਹੀਂ ਹੈ।