ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਨਿਊਜ਼ੀਲੈਂਡ ‘ਚ ਵੀ ਜਾਰੀ ਹੈ। ਦੇਸ਼ ‘ਚ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਸ਼ੁੱਕਰਵਾਰ ਦੇ ਅੰਕੜਿਆਂ ‘ਚ ਸਿਹਤ ਮੰਤਰਾਲੇ ਨੇ 50 ਸਾਲਾਂ ਦੇ ਇੱਕ ਵਿਅਕਤੀ ਦੀ ਨੌਰਥ ਸ਼ੋਰ ਹਸਪਤਾਲ ਵਿੱਚ ਕੋਵਿਡ -19 ਨਾਲ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਮੌਤ ਨਾਲ ਹੀ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਨਿਊਜ਼ੀਲੈਂਡ ਦੇ 50ਵੇਂ ਵਿਅਕਤੀ ਬਣ ਗਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਵਿਅਕਤੀ ਨੂੰ 11 ਦਸੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਸਾਡੇ ਵਿਚਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ।” ਦੇਸ਼ ‘ਚ ਵੀਰਵਾਰ ਨੂੰ 56 ਦੇ ਮੁਕਾਬਲੇ 24 ਦਸੰਬਰ ਨੂੰ 62 ਕਮਿਊਨਿਟੀ ਕੇਸ ਦਰਜ ਕੀਤੇ ਗਏ ਸਨ।