ਡੁਨੇਡਿਨ ਵਿੱਚ ਸੋਮਵਾਰ ਸਵੇਰੇ ਗੋਲੀਆਂ ਚੱਲਣ ਦੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ; ਜਦਕਿ ਇੱਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਸਵੇਰੇ 11.10 ਵਜੇ ਦੇ ਕਰੀਬ ਮਨੋਰ ਪੀ.ਐਲ ‘ਤੇ ਗੋਲੀ ਚੱਲਣ ਦੀ ਰਿਪੋਰਟ ਮਿਲੀ ਸੀ ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਸੀ। ਇੱਕ ਤਲਾਸ਼ੀ ਦੇ ਬਾਅਦ, ਪੁਲਿਸ ਨੇ ਇੱਕ 44 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ‘ਤੇ ਧਮਕਾਉਣ ਲਈ ਹਥਿਆਰ ਵਰਤਣ ਦਾ ਦੋਸ਼ ਲਗਾਇਆ ਗਿਆ ਹੈ।
ਉਸ ਨੂੰ ਮੰਗਲਵਾਰ ਨੂੰ ਡੁਨੇਡਿਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਜੇ ਵੀ ਇਸ ਘਟਨਾ ਨਾਲ ਜੁੜੇ ਇੱਕ ਹੋਰ ਵਿਅਕਤੀ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।