ਉੱਤਰੀ ਆਕਲੈਂਡ ਦੇ ਟੋਰਬੇ ਵਿੱਚ ਇੱਕ ਕਾਰ ਅਤੇ ਬੱਸ ਵਿਚਕਾਰ ਹੋਈ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਦਕਿ ਇੱਕ ਹੋਰ ਵਿਅਕਤੀ ਗੰਭੀਰ ਹਾਲਤ ਵਿੱਚ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਅੱਜ ਸ਼ਾਮ ਲਗਭਗ 6.15 ਵਜੇ ਗਲੈਮੋਰਗਨ ਡਰਾਈਵ ‘ਤੇ ਵਾਪਰਿਆ ਹੈ, ਜਿਸ ਦੀ ਪੁਸ਼ਟੀ FENZ ਨੇ ਕੀਤੀ ਹੈ ਕਿ ਇਹ ਇੱਕ ਕਾਰ ਅਤੇ ਬੱਸ ਵਿਚਕਾਰ ਟੱਕਰ ਹੋਈ ਸੀ।
ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ, ਜਦਕਿ ਦੂਜੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।