ਦੱਖਣੀ ਆਕਲੈਂਡ ਵਿੱਚ ਇੱਕ ਬੱਸ ਸਟਾਪ ਨਾਲ ਇੱਕ ਕਾਰ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਐਤਵਾਰ ਤੜਕੇ 3 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਮੈਸੀ ਰੋਡ, ਮੈਂਗੇਰੇ ‘ਤੇ ਵਾਪਰੀ ਘਟਨਾ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ, “ਇੱਕ ਵਿਅਕਤੀ ਦੀ ਦੁਖਦਾਈ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।” ਸੀਰੀਅਸ ਕਰੈਸ਼ ਯੂਨਿਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਬਾਰੇ ਪੁਲਿਸ ਜਾਂਚ ਜਾਰੀ ਹੈ।
