ਬੀਤੀ ਰਾਤ ਕੈਂਟਰਬਰੀ ਦੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ‘ਤੇ ਕਾਬੂ ਪਾਉਣ ਲਈ ਪੰਜ ਖੇਤਰਾਂ ਦੀਆਂ ਯੂਨਿਟਾਂ ਦੀ ਲੋੜ ਪਈ ਸੀ। ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 10.45 ਵਜੇ ਹੁਰੁਨੁਈ ‘ਚ ਬੁਲਾਇਆ ਗਿਆ ਸੀ। FENZ ਨੇ ਘਰ ਸਬੰਧੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੇ ਪਹੁੰਚਣ ਤੱਕ ਅੱਗ ਪੂਰੀ ਤਰਾਂ ਫੈਲ ਚੁੱਕੀ ਸੀ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਬੁਲਾਏ ਜਾਣ ਤੋਂ ਤੁਰੰਤ ਬਾਅਦ ਇੱਕ ਵਿਅਕਤੀ ਨੂੰ ਮ੍ਰਿਤਕ ਪਾਇਆ ਗਿਆ ਸੀ।
![one dead after house fire](https://www.sadeaalaradio.co.nz/wp-content/uploads/2024/03/WhatsApp-Image-2024-03-24-at-7.36.32-AM-950x535.jpeg)