ਸ਼ੁੱਕਰਵਾਰ ਦੁਪਹਿਰ ਨੂੰ ਵਾਂਗਾਰੇਈ ਵਿੱਚ ਇੱਕ ਕਾਰ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦੁਪਹਿਰ 3.15 ਵਜੇ ਦੇ ਕਰੀਬ ਟੀ ਕਾਮੋ ਦੇ ਚਰਚ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਗੰਭੀਰ ਕਰੈਸ਼ ਯੂਨਿਟ ਨੂੰ ਜਾਣਕਾਰੀ ਦਿੱਤੀ ਗਈ ਸੀ ਅਤੇ ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
