ਦੱਖਣੀ ਤਰਨਾਕੀ ਵਿੱਚ ਸਵੇਰੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਦੱਸ ਦੇਈਏ ਜਾਇਦਾਦ “ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ ਸੀ, ਜਿਸ ਕਾਰਨ ਬੁਝਾਉਣ ਲਈ ਕਈ ਕਰਮਚਾਰੀਆਂ ਨੂੰ ਬੁਲਾਇਆ ਗਿਆ ਸੀ। ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ (FENZ) ਨੇ ਕਿਹਾ ਕਿ ਅੱਜ ਸਵੇਰੇ 4 ਵਜੇ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੂੰ “ਮਲਟੀਪਲ ਕਾਲਾਂ” ਆਈਆਂ ਸੀ। ਇਸ ਦੌਰਾਨ ਤਿੰਨ ਸਹਾਇਕ ਅਮਲੇ ਅਤੇ ਦੋ ਟੈਂਕਰਾਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ। ਫੇਨਜ਼ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਅੱਗ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਨੂੰ ਫਿਲਹਾਲ ਸ਼ੱਕੀ ਨਹੀਂ ਮੰਨਿਆ ਜਾ ਰਿਹਾ।
